Editor-In-Chief

spot_imgspot_img

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਬੀਡੀਐਸ ਅਤੇ ਐਮਡੀਐਸ ਦੇ ਵਿਦਿਆਰਥੀ ਹੜਤਾਲ ’ਤੇ ਬੈਠੇ

Date:

ਚੰਡੀਗੜ੍ਹ, 01 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Punjab University Chandigarh) ਵਿਚ ਬੀਡੀਐਸ ਅਤੇ ਐਮਡੀਐਸ ਦੇ ਵਿਦਿਆਰਥੀ ਹੜਤਾਲ ’ਤੇ ਬੈਠੇ ਹਨ,ਉਹ ਆਪਣਾ ਮਾਣ ਭੱਤਾ ਵਧਾਉਣ ਦੀ ਮੰਗ ਕਰ ਰਹੇ ਹਨ,ਵਿਦਿਆਰਥੀਆਂ ਨੇ ਕਿਹਾ ਕਿ ਜਦੋਂ ਤੱਕ ਮਾਣ ਭੱਤਾ ਨਹੀਂ ਵਧਾਇਆ ਜਾਂਦਾ,ਉਹ ਆਪਣੇ ਕੰਮ ‘ਤੇ ਨਹੀਂ ਪਰਤਣਗੇ,ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਪੰਜਾਬ ‘ਚ ਹਰਿਆਣਾ ਨਾਲੋਂ ਘੱਟ ਮਾਣ ਭੱਤਾ ਦਿੱਤਾ ਜਾ ਰਿਹਾ ਹੈ,ਜਦਕਿ ਫੀਸਾਂ ਵੱਧ ਵਸੂਲੀਆਂ ਜਾ ਰਹੀਆਂ ਹਨ, ਬੀਡੀਐਸ ਅਤੇ ਐਮਡੀਐਸ ਦੇ ਵਿਦਿਆਰਥੀਆਂ ਦੀ ਗਿਣਤੀ 500 ਤੋਂ ਵੱਧ ਹੈ।

ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਬੀਡੀਐਸ (BDS) ਦੇ ਵਿਦਿਆਰਥੀਆਂ ਨੂੰ 9000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾ ਰਿਹਾ ਹੈ ਜਦਕਿ ਐਮਡੀਐਸ (MDS) ਦੇ ਵਿਦਿਆਰਥੀਆਂ ਨੂੰ 10000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾ ਰਿਹਾ ਹੈ,ਜਦਕਿ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਵਿਚ ਇਹ ਮਾਣ ਭੱਤਾ 25000 ਰੁਪਏ ਪ੍ਰਤੀ ਮਹੀਨਾ ਹੈ,ਇਸੇ ਤਰ੍ਹਾਂ ਹਰਿਆਣਾ ਵਿਚ ਵੀ ਵੱਧ ਮਾਣ ਭੱਤਾ ਦਿੱਤਾ ਜਾ ਰਿਹਾ ਹੈ,ਸੈਕਟਰ-32 ਦਾ ਹਸਪਤਾਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸਬੰਧਤ ਹੈ,ਫਿਰ ਵੀ ਉਥੇ ਜ਼ਿਆਦਾ ਪੈਸੇ ਦਿੱਤੇ ਜਾਂਦੇ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...