Editor-In-Chief

spot_imgspot_img

ਲੋਕ ਸਭਾ ਚੋਣਾਂ ਤੋਂ ਪਹਿਲਾਂ ਐਕਸ਼ਨ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਨਿਯੁਕਤ ਕੀਤੇ 15 ਨਵੇਂ ਜ਼ਿਲ੍ਹਾ ਪ੍ਰਧਾਨ

Date:

ਚੰਡੀਗੜ੍ਹ, 01 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਕਦਮ ਚੁੱਕਿਆ ਹੈ।ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦੀ ਨਵੀਂ ਸੂਚੀ ਜਾਰੀ ਕੀਤੀ,ਸੁਖਬੀਰ ਸਿੰਘ ਬਾਦਲ ਨੇ ਮਾਈਕ੍ਰੋ ਬਲਾਗਿੰਗ ਸਾਈਟ ਐਕਸ ‘ਤੇ ਸਾਂਝੀ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੱਤੀ ਹੈ।

ਇਸ ਸੂਚੀ ਮੁਤਾਬਕ ਬਰਨਾਲਾ ਤੋਂ ਬਾਬਾ ਟੇਕ ਸਿੰਘ, ਮਾਲੇਰਕੋਟਲਾ ਤੋਂ ਤਰਲੋਚਨ ਸਿੰਘ ਧਲੇਰ, ਮਾਨਸਾ ਤੋਂ ਗੁਰਮੇਲ ਸਿੰਘ, ਮੁਕਤਸਰ ਤੋਂ ਪ੍ਰੀਤ ਇੰਦਰ ਸਿੰਘ, ਸੰਗਰੂਰ ਤੋਂ ਤੇਜਿੰਦਰ ਸਿੰਘ ਸੰਘਰੇੜੀ, ਫਤਹਿਗੜ੍ਹ ਸਾਹਿਬ ਤੋਂ ਸ਼ਰਨਜੀਤ ਸਿੰਘ ਅਤੇ ਬਠਿੰਡਾ (ਦਿਹਾਤੀ) ਤੋਂ ਬਲਕਾਰ ਸਿੰਘ ਗੋਨਿਆਣਾ ਨੂੰ ਸ਼ਾਮਲ ਕੀਤਾ ਗਿਆ ਹੈ। ਨੂੰ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ।

ਹੁਸ਼ਿਆਰਪੁਰ ਤੋਂ ਲਖਵਿੰਦਰ ਸਿੰਘ ਲਾਲ, ਨਵਾਂਸ਼ਹਿਰ ਤੋਂ ਸੁਖਦੀਪ ਸਿੰਘ ਸ਼ੁਕਰ, ਮੋਗਾ ਤੋਂ ਅਮਰਜੀਤ ਸਿੰਘ ਲੰਡੇਕੇ, ਲੁਧਿਆਣਾ (ਸ਼ਹਿਰ) ਤੋਂ ਭੁਪਿੰਦਰ ਸਿੰਘ ਭਿੰਦਾ, ਕਪੂਰਥਲਾ ਤੋਂ ਸਰਵਣ ਸਿੰਘ ਖੁੱਲਰ, ਖੰਨਾ ਤੋਂ ਜਰਨੈਲ ਸਿੰਘ ਬੌਂਦਲੀ, ਫਰੀਦਕੋਟ (ਸ਼ਹਿਰ) ਤੋਂ ਚਮਕੌਰ ਸਿੰਘ ਟਿੱਬੀ ਅਤੇ ਫਿਰੋਜ਼ਪੁਰ ਤੋਂ ਸਤੀਸ਼ ਕੁਮਾਰ ਗਰੋਵਰ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Sukhbir Badal in action

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...