ਕਪੂਰਥਲਾ, 15 ਜਨਵਰੀ 2024,(ਹਰਪ੍ਰੀਤ ਸਿੰਘ ਜੱਸੋਵਾਲ):- ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ (MLA Sukhpal Khaira) ਦੀ ਜ਼ਮਾਨਤ ਪਟੀਸ਼ਨ ਸੋਮਵਾਰ ਨੂੰ ਕਪੂਰਥਲਾ ਅਦਾਲਤ ਨੇ ਮਨਜ਼ੂਰ ਕਰ ਲਈ,ਇਸ ਗੱਲ ਦੀ ਪੁਸ਼ਟੀ ਖਹਿਰਾ ਦੇ ਵਕੀਲ ਕੰਵਲਜੀਤ ਸਿੰਘ ਅਤੇ ਰਜਤ ਢਿੱਲੋਂ ਨੇ ਕੀਤੀ ਹੈ,ਵਿਧਾਇਕ ਸੁਖਪਾਲ ਖਹਿਰਾ ਨੇ ਕਪੂਰਥਲਾ ਦੇ ਸੁਭਾਨਪੁਰ ਥਾਣੇ ‘ਚ ਦਰਜ ਮਾਮਲੇ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਵੀ ਦਾਇਰ ਕੀਤੀ ਹੈ।
ਵਿਧਾਇਕ ਸੁਖਪਾਲ ਖਹਿਰਾ ਦੇ ਵਕੀਲਾਂ ਕੰਵਲਜੀਤ ਸਿੰਘ ਅਤੇ ਰਜਤ ਢਿੱਲੋਂ ਨੇ ਦੱਸਿਆ ਕਿ 6 ਜਨਵਰੀ ਨੂੰ ਕਪੂਰਥਲਾ ਅਦਾਲਤ ਨੇ ਸੁਖਪਾਲ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ,ਜਿਸ ਤੋਂ ਬਾਅਦ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ,ਜਦੋਂ 9 ਜਨਵਰੀ ਨੂੰ ਪੁਲੀਸ ਨੇ ਰਿਕਾਰਡ ਪੇਸ਼ ਨਾ ਕੀਤਾ ਤਾਂ ਅਦਾਲਤ ਨੇ 11 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ।
ਉਸ ਦਿਨ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ ਸੀ,ਇਸ ਲਈ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਸਨ,ਪੁਲੀਸ ਨੇ ਦੁਪਹਿਰ ਬਾਅਦ ਰਿਕਾਰਡ ਪੇਸ਼ ਕੀਤਾ ਅਤੇ ਦੋਵਾਂ ਪਾਸਿਆਂ ਦੀ ਬਹਿਸ ਤੋਂ ਬਾਅਦ ਫੈਸਲੇ ਦੀ ਤਰੀਕ 15 ਜਨਵਰੀ ਤੈਅ ਕੀਤੀ ਗਈ ਸੀ ਅਤੇ ਅੱਜ ਉਕਤ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਕਰਦਿਆਂ ਹੋਇਆ ਖ਼ਹਿਰਾ ਨੂੰ ਕਪੂਰਥਲਾ ਕੋਰਟ (Kapurthala Court) ਨੇ ਜ਼ਮਾਨਤ ਦੇ ਦਿੱਤੀ ਹੈ।
ਦੂਜੇ ਪਾਸੇ,ਸੁਖਪਾਲ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਦੱਸਿਆ ਕਿ ਉਨ੍ਹਾਂ ਕੋਰਟ ਵਿੱਚ ਪਾਈ ਪਟੀਸ਼ਨ ਵਿੱਚ ਉਕਤ ਕੇਸ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਜਿਸ ਦੀ ਅੱਜ ਸੁਣਵਾਈ ਵੀ ਹੋਈ ਹੈ,ਮਹਿਤਾਬ ਨੇ ਦੱਸਿਆ ਕਿ ਹਾਈਕੋਰਟ ਨੇ ਪੁਲਿਸ ਨੂੰ 22 ਤਰੀਕ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।