Editor-In-Chief

spot_imgspot_img

ਭਾਜਪਾ ਪੰਜਾਬ ਵਿੱਚ ਵੱਡੇ ਫੇਰਬਦਲ,ਪੰਜਾਬ ‘ਚ ਸੁਨੀਲ ਜਾਖੜ ਭਾਰਤੀ ਜਨਤਾ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਹੋ ਸਕਦੇ ਹਨ

Date:

ਚੰਡੀਗੜ੍ਹ:-  ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਇਕ ਵੱਡਾ ਦਾਅ ਖੇਡਣ ਦੀ ਤਿਆਰੀ ‘ਚ ਹੈ। ਪੰਜਾਬ ‘ਚ ਸੁਨੀਲ ਜਾਖੜ ਭਾਰਤੀ ਜਨਤਾ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਹੋ ਸਕਦੇ ਹਨ। ਜਾਣਕਾਰੀ ਮੁਤਾਬਕ ਜਾਖੜ ਦੇ ਨਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਆਪਣੀ ਮੋਹਰ ਲਗਾ ਦਿੱਤੀ ਹੈ। ਸੁਨੀਲ ਜਾਖੜ ਕਾਂਗਰਸ ‘ਚ ਰਹਿੰਦੇ ਹੋਏ ਦੋ ਵਾਰ ਵਿਧਾਇਕ, ਇਕ ਵਾਰ ਲੋਕ ਸਭਾ ਦੇ ਮੈਂਬਰ ਤੇ ਪ੍ਰਧਾਨ ਦੀ ਕਮਾਨ ਸੰਭਾਲ ਚੁੱਕੇ ਹਨ। ਸੁਨੀਲ ਜਾਖੜ ਪਰਿਵਾਰ ਦੋ ਸਿਆਸੀ ਪਾਰਟੀਆਂ ਨਾਲ ਜੁੜਿਆ ਹੋਇਆ ਹੈ। ਹਲਾਂਕਿ ਇਸ ਦੀ ਅਧਿਕਾਰੀਤ ਤੌਰ ‘ਤੇ ਪੁਸ਼ਟੀ ਹੋਣਾ ਬਾਕੀ ਹੈ। ਪਰ ਚਰਚਾਵਾਂ ਹਨ ਕਿ ਬੀਜੇਪੀ ਪੰਜਾਬ ਵਿੱਚ ਸੁਨੀਲ ਜਾਖੜ ਨੂੰ ਆਪਣਾ ਸੂਬਾ ਪ੍ਰਧਾਨ ਲਗਾ ਸਕਦੀ ਹੈ। ਪੰਜਾਬ ‘ਚ ਸੁਨੀਲ ਜਾਖੜ ਹਿੰਦੂ ਤੇ ਜੱਟ ਭਾਈਚਾਰੇ ਦਾ ਇਕ ਸਾਂਝਾ ਚਿਹਰਾ ਹਨ। ਸ਼੍ਰੋਮਣੀ ਅਕਾਲੀ ਦਲ ਨਾਲੋਂ ਗਠਜੌੜ ਟੁੱਟਣ ਤੋਂ ਬਾਅਦ ਭਾਜਪਾ ਲਗਾਤਾਰ ਅਜਿਹੇ ਚਿਹਰੇ ਦੀ ਭਾਲ ‘ਚ ਜੁਟੀ ਹੋਈ ਸੀ ਜੋ ਸ਼ਹਿਰ ਤੇ ਪਿੰਡ ‘ਚ ਸਾਂਝੇ ਰੂਪ ਨਾਲ ਪ੍ਰਭਾਵ ਰੱਖਦਾ ਹੋਵੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...