Editor-In-Chief

spot_imgspot_img

ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਧੋਖਾ ਦੇਣ ਦਾ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਤਿਆਰੀ

Date:

ਚੰਡੀਗੜ੍ਹ,8 ਜੁਲਾਈ,(ਹਰਪ੍ਰੀਤ ਸਿੰਘ ਜੱਸੋਵਾਲ):-   ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Minister Kuldeep Singh Dhaliwal) ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਧੋਖਾ ਦੇਣ ਦਾ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ।ਧਾਲੀਵਾਲ ਨੇ ਦੱਸਿਆ ਕਿ 11 ਜੁਲਾਈ ਨੂੰ ਐਨਆਰਆਈ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ,ਜਿਸ ਵਿੱਚ ਠੱਗ ਟਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਮਾਮਲਾ ਵਿਚਾਰਿਆ ਜਾਵੇਗਾ।

ਓਵਰਸੀਜ਼ ਅਫੇਅਰ ਵਿਭਾਗ ਪੰਜਾਬ (Department of Overseas Affairs Punjab) ਵੱਲੋਂ ਠੱਗ ਟਰੈਵਲ ਏਜੰਟਾਂ ਦੀ ਸੂਚੀ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸੇ ਵੀ ਨੌਜਵਾਨ ਨਾਲ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਪੰਜਾਬ ਦੇ ਨੌਜਵਾਨ ਜੋ ਠੱਗ ਟਰੈਵਲ ਏਜੰਟਾਂ (Rogue Travel Agents) ਦੀ ਠੱਗੀ ਦਾ ਸ਼ਿਕਾਰ ਹੋ ਕੇ ਵਿਦੇਸ਼ਾਂ ਵਿੱਚ ਫਸੇ ਹੋਏ ਹਨ, ਉਨ੍ਹਾਂ ਦੀ ਪੰਜਾਬ ਸਰਕਾਰ ਹਰ ਸੰਭਵ ਮਦਦ ਕਰੇਗੀ, ਉਹ ਐਨ.ਆਰ.ਆਈ ਵਿਭਾਗ ਪੰਜਾਬ ਨਾਲ ਸੰਪਰਕ ਕਰਨ।ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿੱਚ ਠੱਗੀ ਦਾ ਧੰਦਾ ਕਰਨ ਵਾਲੇ ਟਰੈਵਲ ਏਜੰਟਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਅਜਿਹੇ ਕੰਮ ਬੰਦ ਕਰਨ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...