Editor-In-Chief

spot_imgspot_img

ਵਿਰੋਧੀ ਪਾਰਟੀਆਂ ਦੇ ਗੱਠਜੋੜ INDIA ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦਿਤਾ ਗਠਜੋੜ ਵਿਚ ਸ਼ਾਮਲ ਹੋਣ ਦਾ ਸੱਦਾ

Date:

ਨਵੀਂ ਮੁੰਬਈ, 30 ਅਗਸਤ, (ਹਰਪ੍ਰੀਤ ਸਿੰਘ ਜੱਸੋਵਾਲ):-  ਵਿਰੋਧੀ ਪਾਰਟੀਆਂ ਦੇ ਗੱਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ) ਦੀ ਤੀਜੀ ਮੀਟਿੰਗ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿਚ ਹੋਣੀ ਹੈ।ਖ਼ਬਰ ਸਾਹਮਣੇ ਆਈ ਹੈ ਕਿ ਗਠਜੋੜ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਇੰਡੀਆ ਵਿਚ ਸ਼ਾਮਲ ਹੋਣ ਦਾ ਸੱਦਾ ਦਿਤਾ ਹੈ। ਇਸ ਦੀ ਪੁਸ਼ਟੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਆਗੂ ਬਲਵਿੰਦਰ ਸਿੰਘ ਭੂੰਦੜ (Balwinder Singh Bhundar) ਨੇ ਕੀਤੀ ਹੈ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਫਿਲਹਾਲ ਸ਼੍ਰੋਮਣੀ ਅਕਾਲੀ ਦਲ ‘ਪੰਜਾਬ ਬਚਾਉ ਫਰੰਟ’ ਚਾਹੁੰਦਾ ਹੈ।

ਸੂਤਰਾਂ ਮੁਤਾਬਕ ਬਿਹਾਰ ਨੇ ਨਿਤੀਸ਼ ਕੁਮਾਰ ਸ਼੍ਰੋਮਣੀ ਅਕਾਲੀ ਦਲ ਦੇ ਸੰਪਰਕ ਵਿਚ ਹਨ।ਉਧਰ ਸ਼੍ਰੋਮਣੀ ਅਕਾਲੀ ਦਲ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ ਇਹ ਗਠਜੋੜ ਗ਼ੈਰ-ਸਿਧਾਂਤਕ ਹੈ ਅਤੇ ਅਕਾਲੀ ਦਲ ਕਦੇ ਵੀ ਅਜਿਹੇ ਗਠਜੋੜ ਦਾ ਹਿੱਸਾ ਨਹੀਂ ਬਣ ਸਕਦਾ। ਸ਼੍ਰੋਮਣੀ ਅਕਾਲੀ ਦਲ ਪ੍ਰੇਮ ਸਿੰਘ ਚੰਦੂਮਾਜਰਾ (Prem Singh Chandumajra) ਨੇ ਕਿਹਾ ਕਿ ਫਿਲਹਾਲ ਸ਼੍ਰੋਮਣੀ ਅਕਾਲੀ ਦਲ ਦੇ ਇਸ ਵਿਚ ਸ਼ਾਮਲ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ।ਉਨ੍ਹਾਂ ਕਿਹਾ ਕਿ ਅਜਿਹਾ ਲੱਗ ਰਿਹਾ ਹੈ ਕਿ ਇਹ ਗਠਜੋੜ ਇਕ ਪ੍ਰਵਾਰ, ਇਕ ਪਾਰਟੀ ਨੂੰ ਬਚਾਉਣ ਲਈ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...