Editor-In-Chief

spot_imgspot_img

ਕਿਸਾਨਾਂ ਦੀਆਂ ਮੰਗਾਂ ‘ਤੇ ਕੇਂਦਰ ਬਣਾਏਗੀ 4 ਮੈਂਬਰੀ ਕਮੇਟੀ,ਨਵੀਂ ਕਮੇਟੀ ਦੀ ਪਹਿਲੀ ਬੈਠਕ 12 ਫਰਵਰੀ ਨੂੰ New Delhi ਵਿਚ ਹੋਵੇਗੀ

Date:

ਚੰਡੀਗੜ੍ਹ, 09 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):-  ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ,ਕਿਸਾਨ ਜਥੇਬੰਦੀਆਂ ਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਹੋਈ,ਜਿਸ ਵਿਚ ਕੁਝ ਮੁੱਦਿਆਂ ‘ਤੇ ਕਿਸਾਨਾਂ ਤੇ ਕੇਂਦਰ ਵਿਚਾਲੇ ਸਹਿਮਤੀ ਬਣ ਗਈ ਹੈ,ਇਸੇ ਤਹਿਤਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ 4 ਮੈਂਬਰੀ ਕਮੇਟੀ ਦਾ ਗਠਨ ਕੇਂਦਰ ਸਰਕਾਰ ਵੱਲੋਂ ਕੀਤਾ ਜਾਵੇਗਾ,ਜਿਸ ਦਾ ਨੋਟੀਫਿਕੇਸ਼ਨ ਅੱਜ ਜਾਰੀ ਕੀਤਾ ਜਾ ਸਕਦਾ ਹੈ,ਇਸ 4 ਮੈਂਬਰੀ ਕਮੇਟੀ ਵਿਚ ਬਿਜਲੀ,ਗ੍ਰਹਿ ਵਿਭਾਗ,ਖੇਤੀਬਾੜੀ ਵਿਭਾਗ ਤੇ ਖਾਧ ਤੇ ਸਪਲਾਈ ਵਿਭਾਗ ਦੇ ਕੇਂਦਰੀ ਸਕੱਤਰ ਸ਼ਾਮਿਲ ਹੋਣਗੇ,ਦੱਸ ਦੇਈਏ ਕਿ ਨਵੀਂ ਕਮੇਟੀ ਦੀ ਪਹਿਲੀ ਬੈਠਕ 12 ਫਰਵਰੀ ਨੂੰ ਨਵੀਂ ਦਿੱਲੀ ਵਿਚ ਹੋਵੇਗੀ,ਜਿਸ ਵਿਚ ਕਿਸਾਨ ਲੀਡਰਾਂ ਨੂੰ ਮੀਟਿੰਗ ‘ਚ ਸ਼ਾਮਿਲ ਹੋਣ ਦਾ ਸੱਦਾ ਮਿਲਿਆ ਹੈ,ਇਹ ਕਮੇਟੀ ਫਸਲਾਂ ਦੇ ਸਰਕਾਰੀ ਮੁੱਲ ਦੀ ਗਾਰੰਟੀ ‘ਤੇ ਵੀ ਚਰਚਾ ਕਰੇਗੀ,ਸੂਤਰਾਂ ਮੁਤਾਬਕ ਕੇਂਦਰੀ ਟੀਮ ਨੇ ਲਖੀਮਪੁਰ ਖੀਰੀ (Lakhimpur Khiri) ਦੇ ਜ਼ਖਮੀਆਂ ਨੂੰ 10-10 ਲੱਖ ਰੁਪਏ ਦੇਣ ਲਈ ਜਲਦ ਹੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਗੱਲ ਕਰਨ ਦਾ ਭਰੋਸਾ ਦਿੱਤਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...