Editor-In-Chief

spot_imgspot_img

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਸਸਕਾਰ ਤਰਨਤਾਰਨ ਰੋਡ ਸਥਿਤ ਗੁਰਦੁਆਰਾ ਸਾਹਿਬ ਸੰਗਰਾਣਾ ਵਿਖੇ ਕੀਤਾ ਗਿਆ

Date:

ਅੰਮ੍ਰਿਤਸਰ ਸਾਹਿਬ, 28 ਅਗਸਤ (ਹਰਪ੍ਰੀਤ ਸਿੰਘ ਜੱਸੋਵਾਲ):- ਅੰਮ੍ਰਿਤਸਰ ਵਾਸੀਆਂ ਨੇ ਸੋਮਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Sri Harmandir Sahib) ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਅਲਵਿਦਾ ਕਿਹਾ,ਬੀਤੀ ਸ਼ਾਮ ਤੋਂ ਹੀ ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਘਰ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਸੀ। ਉਨ੍ਹਾਂ ਦਾ ਸਸਕਾਰ ਤਰਨਤਾਰਨ ਰੋਡ ਸਥਿਤ ਗੁਰਦੁਆਰਾ ਸਾਹਿਬ ਸੰਗਰਾਣਾ ਵਿਖੇ ਕੀਤਾ ਗਿਆ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।

ਇਹ ਵੀ ਪੜ੍ਹੋ:-   ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਅਚਾਨਕ ਦੇਹਾਂਤ ਹੋ ਗਿਆ 

ਜ਼ਿਕਰਯੋਗ ਹੈ ਕਿ ਸੱਚਖੰਡ ਸ੍ਰੀ  ਹਰਿਮੰਦਰ ਸਾਹਿਬ ਜੀ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ (Giani Jagtar Singh) ਦਾ ਬੀਤੀ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਗਿਆਨੀ ਜਗਤਾਰ ਸਿੰਘ ਨੇ ਤਰਨਤਾਰਨ ਰੋਡ (Tarn Taran Road) ਸਥਿਤ ਅੰਤਰਜਾਮੀ ਕਲੋਨੀ ਸਥਿਤ ਆਪਣੀ ਰਿਹਾਇਸ਼ ਵਿਖੇ ਆਖਰੀ ਸਾਹ ਲਿਆ। ਪੁੱਤਰ ਨਰਾਇਣ ਸਿੰਘ ਨੇ ਦੱਸਿਆ ਕਿ ਸ਼ਾਮ ਕਰੀਬ 6 ਵਜੇ ਗਿਆਨੀ ਜਗਤਾਰ ਸਿੰਘ ਨੂੰ ਦਿਲ ਦਾ ਦੌਰਾ ਪਿਆ। ਗਿਆਨੀ ਜਗਤਾਰ ਸਿੰਘ ਨੇ ਲੰਮਾ ਸਮਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਮੁੱਖ ਗ੍ਰੰਥੀ ਵਜੋਂ ਪੰਥ ਦੀ ਸੇਵਾ ਕੀਤੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...