Editor-In-Chief

spot_imgspot_img

ਸਿੱਖਸ ਫ਼ਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਸੜਕ ਹਾਦਸੇ ‘ਚ ਮੌਤ ਹੋਣ ਦੀ ਖ਼ਬਰ! ਕਈ ਦਿਨਾਂ ਤੋਂ ਸੀ ਅੰਡਰਗਾਊਂਡ

Date:

 

ਅਮਰੀਕਾ,5 ਜੁਲਾਈ,(ਹਰਪ੍ਰੀਤ ਸਿੰਘ ਜੱਸੋਵਾਲ):-  ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ (Head of Sikhs for Justice Gurpatwant Singh Pannu) ਦੀ ਅਮਰੀਕਾ ‘ਚ ਸੜਕ ਹਾਦਸੇ ‘ਚ ਮੌਤ ਹੋਣ ਦੀ ਖ਼ਬਰ ਹੈ। ਹਾਲਾਂਕਿ ਖ਼ਬਰ ਦੀ ਪੁਸ਼ਟੀ ਦਾ ਇੰਤਜ਼ਾਰ ਹੈ ਪਰ ਟਵਿੱਟਰ ‘ਤੇ ਉਸ ਦੀ ਮੌਤ ਦੀ ਖਬਰ ਤੇਜ਼ੀ ਨਾਲ ਟਰੈਂਡ ਕਰ ਰਹੀ ਹੈ। ਹਾਲਾਂਕਿ ਅਸੀਂ ਇਸ ਗੱਲ ਦੀ ਪੁਸ਼ਟੀ ਨਹੀਂ ਕਰਦੇ। ਕੁੱਝ ਦਿਨ ਪਹਿਲਾਂ ਪੰਨੂ ਦੇ ਅੰਡਰਗ੍ਰਾਊਂਡ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ।ਸੋਸ਼ਲ ਮੀਡੀਆ ਸਾਈਟ ਟਵਿੱਟਰ ‘ਤੇ ਕੀਤਾ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਅਮਰੀਕਾ ਵਿੱਚ ਇੱਕ ਸੜਕ ਹਾਦਸੇ ਵਿੱਚ ਮਾਰਿਆ ਗਿਆ। ਗੁਰਪਤਵੰਤ ਸਿੰਘ ਪੰਨੂ ਖਾਲਿਸਤਾਨ ਪੱਖੀ ਸੰਗਠਨ ‘ਸਿੱਖਸ ਫਾਰ ਜਸਟਿਸ’ ਦਾ ਮੁਖੀ ਹੈ,

6 ਮਹੀਨਿਆਂ ‘ਚ 5 ਖ਼ਾਲਿਸਤਾਨੀਆਂ ਦੀ ਹੋਈ ਮੌਤ
ਪਿਛਲੇ 6 ਮਹੀਨਿਆਂ ਵਿਚ 5 ਖ਼ਾਲਿਸਤਾਨੀ ਆਗੂਆਂ ਦੀ ਮੌਤ ਹੋਈ ਹੈ। 18 ਜੂਨ ਨੂੰ ਹੀ,ਹਰਦੀਪ ਸਿੰਘ ਨਿੱਜਰ ਦਾ ਕੈਨੇਡਾ (Canada) ਵਿਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਕੁੱਝ ਦਿਨ ਪਹਿਲਾਂ ਹੀ ਅਵਤਾਰ ਸਿੰਘ ਖੰਡਾ ਦੀ ਵੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ ਸੀ। ਪਿਛਲੇ ਮਹੀਨੇ ਖ਼ਾਲਿਸਤਾਨ ਕਮਾਂਡੋ ਫੋਰਸ (Khalistan Commando Force) ਦੇ ਮੁਖੀ ਪਰਮਜੀਤ ਸਿੰਘ ਪੰਜਵੜ ਨੂੰ ਲਾਹੌਰ (Lahore) ਵਿਚ ਦੋ ਮੋਟਰਸਾਈਕਲ ਸਵਾਰਾਂ ਨੇ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।

ਜਨਵਰੀ ਵਿਚ ਹਰਮੀਤ ਸਿੰਘ ਉਰਫ਼ ਹੈਪੀ PhD ਦਾ ਲਾਹੌਰ ਵਿਚ ਗੁਰਦੁਆਰਾ ਸਾਹਿਬ ਨੇੜੇ ਕਤਲ ਕਰ ਦਿੱਤਾ ਗਿਆ ਸੀ। ਤੇ ਹੁਣ ਗੁਰਪਤਵੰਤ ਸਿੰਘ ਪੰਨੂ ਦੀ ਸੜਕ ਹਾਦਸੇ ਵਿਚ ਮੌਤ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।ਪਾਕਿਸਤਾਨ ਦੀ ਬਦਨਾਮ ਖੁਫੀਆ ਏਜੰਸੀ ਆਈ.ਐੱਸ.ਆਈ. ਅਮਰੀਕਾ,ਬਰਤਾਨੀਆ ਸਮੇਤ ਦੁਨੀਆਂ ਦੇ ਸਾਰੇ ਮੁਲਕਾਂ ਵਿੱਚ ਉਸ ਦੀ ਜਥੇਬੰਦੀ ਭਾਰਤ ਵਿਰੋਧੀ ਪ੍ਰਚਾਰ ਕਰਦੀ ਰਹਿੰਦੀ ਹੈ। ਉਹ ਪੰਜਾਬ ਨੂੰ ਖਾਲਿਸਤਾਨ ਬਣਾਉਣ ਦੀ ਵਕਾਲਤ ਕਰਦਾ ਰਿਹਾ ਹੈ। ਉਹ ਸੋਸ਼ਲ ਮੀਡੀਆ ਰਾਹੀਂ ਭਾਰਤ ਵਿਰੁੱਧ ਪ੍ਰਚਾਰ ਜੰਗ ਛੇੜ ਰਿਹਾ ਸੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...