Editor-In-Chief

spot_imgspot_img

ਮੋਹਾਲੀ ਦੇ IS ਬਿੰਦਰਾ ਸਟੇਡੀਅਮ ‘ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲੇ ਵਨਡੇ ਮੈਚ ਲਈ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ

Date:

ਮੋਹਾਲੀ,22 ਸਤੰਬਰ,(ਹਰਪ੍ਰੀਤ ਸਿੰਘ ਜੱਸੋਵਾਲ):-  ਮੋਹਾਲੀ ਦੇ IS ਬਿੰਦਰਾ ਸਟੇਡੀਅਮ ‘ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲੇ ਵਨਡੇ ਮੈਚ ਲਈ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ,ਕਰੀਬ 3 ਹਜ਼ਾਰ ਕਰਮਚਾਰੀ ਤਾਇਨਾਤ ਕੀਤੇ ਗਏ ਹਨ,ਇਸ ਦੇ ਨਾਲ ਹੀ ਕਰੀਬ 15 ਦੰਗਾ ਵਿਰੋਧੀ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ,ਮੋਹਾਲੀ ਪੁਲੀਸ ਤੋਂ ਇਲਾਵਾ ਹੋਰਨਾਂ ਜ਼ਿਲ੍ਹਿਆਂ ਦੇ ਪੁਲੀਸ ਮੁਲਾਜ਼ਮ ਵੀ ਬੁਲਾਏ ਗਏ ਹਨ,ਮੋਹਾਲੀ ਪੁਲਿਸ (Mohali Police) ਨੇ ਕ੍ਰਿਕਟ ਮੈਚ ਦੌਰਾਨ ਸੁਰੱਖਿਆ ਸਬੰਧੀ ਕੋਈ ਦਿੱਕਤ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਪੂਰੇ ਪ੍ਰਬੰਧ ਕੀਤੇ ਹਨ।

ਹਾਕੀ ਸਟੇਡੀਅਮ ਵਿੱਚ ਵੀਆਈਪੀ ਪਾਰਕਿੰਗ (VIP Parking) ਦਾ ਪ੍ਰਬੰਧ ਕੀਤਾ ਗਿਆ ਹੈ,ਇਸ ਤੋਂ ਇਲਾਵਾ ਫੇਜ਼-8 ਵਿੱਚ ਵੀ ਪਾਰਕਿੰਗ ਦਾ ਪ੍ਰਬੰਧ ਹੈ,ਮੁਹਾਲੀ ਪ੍ਰਸ਼ਾਸਨ ਨੇ ਫੇਜ਼-9 ਵਿੱਚ ਪੁੱਡਾ ਬਿਲਡਿੰਗ ਦੇ ਸਾਹਮਣੇ,ਪੰਜਾਬ ਸਕੂਲ ਸਿੱਖਿਆ ਬੋਰਡ,ਫੇਜ਼-10 ਦੀ ਮਾਰਕੀਟ,ਫੇਜ਼-11 ਦੀ ਮਾਰਕੀਟ,ਵਾਈਪੀਐਸ ਚੌਕ ਅਤੇ ਗੇਟ ਨੰਬਰ 6,7,8 ਅਤੇ 9 ਵਿੱਚ ਖਾਲੀ ਪਈਆਂ ਗਰਾਊਂਡਾਂ ਵਿੱਚ ਪਾਰਕਿੰਗ ਦੇ ਪ੍ਰਬੰਧ ਕੀਤੇ ਹਨ,ਇਸ ਵਿੱਚ ਸਭ ਤੋਂ ਵੱਡੀ ਪਾਰਕਿੰਗ ਸੈਕਟਰ-68 ਜੰਗਲਾਤ ਵਿਭਾਗ ਦੇ ਸਾਹਮਣੇ ਬਣਾਈ ਗਈ ਹੈ,ਇੱਥੇ ਕਰੀਬ 1000 ਵਾਹਨਾਂ ਦੀ ਪਾਰਕਿੰਗ ਦਾ ਪ੍ਰਬੰਧ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...