Editor-In-Chief

spot_imgspot_img

ਪਾਕਿਸਤਾਨ ‘ਚ ਸਿੱਖਾਂ ਨੂੰ ਮਿਲ ਰਹੀਆਂ ਧਰਮ ਪਰਿਵਰਤਨ ਦੀਆਂ ਧਮਕੀਆਂ,ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਨਿੰਦਾ

Date:

Amritsar Sahib 25 Aug,(Harpreet Singh Jassowal):- ਪਾਕਿਸਤਾਨ ਦੇ ਰਾਵਲਪਿੰਡੀ ਦੇ ਗੁਰੂਘਰਾਂ ਵਿਚ ਰਹਿਣ ਵਾਲੇ ਸਿੱਖਾਂ ਨੂੰ ਉਥੋਂ ਦੇ ਕੱਟੜਪੰਥੀਆਂ ਵੱਲੋਂ ਆਪਣਾ ਧਰਮ ਬਦਲ ਕੇ ਮੁਸਲਮਾਨ ਬਣਨ ਦੇ ਭੇਜੇ ਜਾ ਰਹੇ ਪੱਤਰਾਂ ਦੀ ਤਖਤ ਸ੍ਰੀ ਦਮਦਮਾ ਸਾਹਿਬ (Takht Sri Damdama Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ,ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 30-35 ਸਾਲ ਪਹਿਲਾਂ ਅਫਗਾਨਿਸਤਾਨ,ਕਾਬੁਲ ਤੇ ਕੰਧਾਰ ਵਿਚ ਡੇਢ ਲੱਖ ਸਿੱਖ ਰਹਿੰਦੇ ਸਨ ਜੋ ਉਥੇ ਗੁਰਦੁਆਰੇ ਦੀ ਦੇਖਭਾਲ ਕਰਦੇ ਸਨ,ਹੁਣ ਉਥੇ ਮਾਹੌਲ ਹੋਰ ਵਿਗੜ ਗਿਆ ਹੈ,ਸਿੱਖਾਂ ਦੀ ਟਾਰਗੈੱਟ ਕਿਲਿੰਗ (Target Killing) ਕੀਤੀ ਗਈ।

ਇਸ ਦੇ ਬਾਅਦ ਕਈ ਸਿੱਖ ਪਰਿਵਾਰਾਂ ਨੇ ਅਫਗਾਨਿਸਤਾਨ ਛੱਡ ਦਿੱਤਾ। ਹੁਣ ਉਥੇ ਲਗਭਗ 5 ਜਾਂ 6 ਪਰਿਵਾਰ ਹੀ ਬਚੇ ਹਨ ਫਿਰ ਪਾਕਿਸਤਾਨ ਵਿਚ ਸਿੱਖਾਂ ਦੀ ਹੱਤਿਆ ਦਾ ਸਿਲਸਿਲਾ ਸ਼ੁਰੂ ਹੋ ਗਿਆ। ਪੇਸ਼ਾਵਰ ਵਿਚ ਆ ਕੇ ਪੰਜਾਬ ਵਿਚ ਵਸਣ ਵਾਲੇ ਸਿੱਖਾਂ ਨੂੰ ਹਾਲ ਹੀ ਵਿਚ ਧਮਕੀ ਭਰੇ ਪੱਤਰ ਮਿਲੇ ਹਨ।ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਨਾਲ ਬਜ਼ੁਰਗਾਂ, ਕਾਰੋਬਾਰੀਆਂ ਤੇ ਬੱਚਿਆਂ ਵਿਚ ਦਹਿਸ਼ਤ ਦਾ ਮਾਹੌਲ ਹੈ।

ਧਮਕੀ ਭਰੇ ਪੱਤਰਾਂ ਨਾਲ ਸਿੱਖਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਪਾਕਿਸਤਾਨ ਸਰਕਾਰ ਤੋਂ ਇਨ੍ਹਾਂ ਸ਼ਰਾਰਤੀ ਤੱਤਾਂ ਨੂੰ ਗ੍ਰਿਫਤਾਰ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪੱਤਰਾਂ ਨਾਲ ਦੁਨੀਆ ਭਰ ਦੇ ਸਿੱਖਾਂ ਵਿਚ ਰੋਸ ਹੈ। ਪਾਕਿਸਤਾਨ ਵਿਚ ਚੱਲ ਰਿਹਾ ਧਮਕੀ ਭਰੇ ਪੱਤਰ ਭੇਜਣ ਦਾ ਇਹ ਚਲਨ ਬਹੁਤ ਹੀ ਮੰਦਭਾਗਾ ਹੈ ਤੇ ਇਸ ਨੂੰ ਪਾਕਿਸਤਾਨ ਸਰਕਾਰ ਨੂੰ ਬੰਦ ਕਰਵਾਉਣਾ ਚਾਹੀਦਾ ਹੈ।ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਨੂੰ ਕਿਹਾ ਗਿਆ ਹੈ ਕਿ ਜਾਂ ਤਾਂ ਉਹ ਮੁਸਲਿਮ ਬਣ ਜਾਣ ਜਾਂ ਪਾਕਿਸਤਾਨ ਛੱਡ ਦੇਣ। ਇਹ ਇਕ ਬਹੁਤ ਬੁਰੀ ਤੇ ਮਾਨਵਤਾ ਵਿਰੋਧੀ ਕਾਰਵਾਈ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...