Editor-In-Chief

spot_imgspot_img

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਅੱਜ ਫਿਰ ਬਠਿੰਡਾ ਵਿਰਾਸਤ ਮੇਲੇ ਦਾ ਪੋਸਟਰ ਜਾਰੀ

Date:

ਬਠਿੰਡਾ,8 ਫਰਵਰੀ 2024,(ਹਰਪ੍ਰੀਤ ਸਿੰਘ ਜੱਸੋਵਾਲ):- ਕੌਮਾਂ ਨੂੰ ਜਿਊਂਦਾ ਰੱਖਣ ਲਈ ਵਿਰਾਸਤ ਨੂੰ ਸੰਭਾਲਣਾ ਬਹੁਤ ਜ਼ਰੂਰੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ ਤੇ ਨੁਮਾਇੰਦਿਆਂ ਵਲੋਂ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਏ ਜਾ ਰਹੇ 17ਵੇਂ ਵਿਰਾਸਤੀ ਮੇਲੇ ਦਾ ਪੋਸਟਰ ਵੀ ਜਾਰੀ ਕੀਤਾ ਗਿਆ।ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸਾਡਾ ਸਭ ਦਾ ਫ਼ਰਜ ਬਣਦਾ ਹੈ ਕਿ ਪੰਜਾਬੀ ਮਾਂ ਬੋਲੀ ਦਾ ਵੱਧ ਤੋਂ ਵੱਧ ਸਤਿਕਾਰ ਕਰੀਏ ਅਤੇ ਇਸ ਨੂੰ ਵੱਧ ਤੋਂ ਵੱਧ ਵਰਤੋਂ ਵਿੱਚ ਲਿਆਈਏ।

ਉਨ੍ਹਾਂ ਇਹ ਵੀ ਕਿਹਾ ਕਿ ਉਹ ਕੌਮਾਂ ਹੀ ਹਮੇਸ਼ਾ ਜਿਊਂਦਾ ਰਹਿੰਦੀਆਂ ਹਨ ਜੋ ਆਪਣੀ ਵਿਰਾਸਤ ਅਤੇ ਆਪਣੀ ਮਾਤ ਭਾਸ਼ਾ ਨੂੰ ਸੰਭਾਲ ਕੇ ਰੱਖਦੀਆਂ ਹਨ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਨੂੰ ਸਮਰਪਿਤ ਹਰ ਸੰਭਵ ਯਤਨ ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਹੀ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਇਹ ਵਿਰਾਸਤੀ ਮੇਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਤੇ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਮੇਲਾ ਨਵੀਂ ਪੀੜ੍ਹੀ ਨੂੰ ਵਿਰਾਸਤ ਤੋਂ ਜਾਣੂ ਕਰਵਾਉਣ ਚ ਸਹਾਈ ਸਿੱਧ ਵੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਮੇਲਾ ਭਵਿੱਖ ਵਿੱਚ ਵੀ ਹਰ ਸਾਲ ਦੀ ਤਰ੍ਹਾਂ ਦੀ ਕਰਵਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਦੀ ਸ਼ੁਰੂਆਤ 9 ਫਰਵਰੀ ਨੂੰ ਸਵੇਰੇ 11:30 ਵਜੇ ਸਥਾਨਕ ਗੁਰੂਦੁਆਰਾ ਹਾਜੀ ਰਤਨ ਵਿਖੇ ਅਰਦਾਸ ਕਰਵਾਉਣ ਉਪਰੰਤ ਦਰਗਾਹ ਤੇ ਚਾਦਰ ਚੜ੍ਹਾਉਣ ਨਾਲ ਹੋਵੇਗੀ। ਇਸ ਮੌਕੇ ਇੱਥੋ ਹੀ ਵਿਰਾਸਤੀ ਕਾਫ਼ਲਾ ਕੱਢਿਆ ਜਾਵੇਗਾ, ਜਿਸ ਚ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਇਸ ਕਾਫ਼ਲੇ ਦਾ ਸਿੰਗਾਰ ਬਨਣਗੀਆਂ। ਇਸ ਤੋਂ ਇਲਾਵਾ ਇਸ ਕਾਫ਼ਲੇ ਚ ਪੁਰਾਤਨ ਤੇ ਵਿਰਾਸਤੀ ਵਸਤਾਂ ਅਤੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਨੂੰ ਦਰਸਾਉਂਦੀਆਂ ਹੋਈਆਂ ਪ੍ਰਦਰਸ਼ਨੀਆਂ ਸਮੇਤ ਇਹ ਕਾਫ਼ਲਾ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਪਹੁੰਚੇਗਾ। ਇਸ ਉਪਰੰਤ ਇੱਥੇ ਵਿਰਾਸਤੀ ਮੇਲਾ ਸ਼ੁਰੂ ਹੋਵੇਗਾ ਜੋ ਲਗਾਤਾਰ 11 ਫ਼ਰਵਰੀ ਤੱਕ ਚੱਲੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...