Editor-In-Chief

spot_imgspot_img

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਾਜਪੁਰਾ ‘ਚ ਅੱਜ 138 ਕਰੋੜ ਰੁਪਏ ਦੀ ਲਾਗਤ ਵਾਲੇ Cattle Feed Plant ਦਾ ਰੱਖਣਗੇ ਨੀਂਹ ਪੱਥਰ

Date:

ਚੰਡੀਗੜ੍ਹ,01 ਅਕਤੂਬਰ, (ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ ਰਾਜਪੁਰਾ ਵਿੱਚ ਹਾਲੈਂਡ ਦੀ ਇੱਕ ਕੰਪਨੀ ਵੱਲੋਂ 138 ਕਰੋੜ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਪਸ਼ੂ ਖੁਰਾਕ ਪਲਾਂਟ ਦਾ ਨੀਂਹ ਪੱਥਰ ਰੱਖਣਗੇ,ਇਸ ਸਬੰਧੀ ਫੈਸਲਾ ਮਾਨ ਅਤੇ ਨੀਦਰਲੈਂਡ ਦੀ ਰਾਜਦੂਤ ਮਾਰੀਸਾ ਗੇਰਾਡਸ ਦਰਮਿਆਨ ਹੋਈ ਮੀਟਿੰਗ ਦੌਰਾਨ ਲਿਆ ਗਿਆ,ਜਿਨ੍ਹਾਂ ਨੇ ਇੱਥੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ,ਉਨ੍ਹਾਂ ਕਿਹਾ ਕਿ ਨੀਦਰਲੈਂਡ (Netherlands) ਦੇ ਉੱਦਮੀਆਂ ਨੂੰ ਵੀ ਸੂਬੇ ਵਿੱਚ ਨਿਵੇਸ਼ ਕਰਕੇ ਬਹੁਤ ਫਾਇਦਾ ਹੋਵੇਗਾ।

ਜੋ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਿਹਾ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਹਾ ਕਿ ਪੰਜਾਬ ਵਿੱਚ ਸੰਪੂਰਨ ਫਿਰਕੂ ਸਦਭਾਵਨਾ ਅਤੇ ਉਦਯੋਗਿਕ ਸ਼ਾਂਤੀ ਦੇ ਨਾਲ-ਨਾਲ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਹੈ,ਜੋ ਇਸ ਦੇ ਸਰਵਪੱਖੀ ਵਿਕਾਸ,ਖੁਸ਼ਹਾਲੀ ਅਤੇ ਤਰੱਕੀ ਨੂੰ ਹੁਲਾਰਾ ਦੇ ਰਿਹਾ ਹੈ,ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਏ ਹੋਏ ਰਾਜਦੂਤ ਨੂੰ ਜਾਣੂ ਕਰਵਾਇਆ ਕਿ ਸੂਬੇ ਵਿੱਚ ਉਦਯੋਗ ਪੱਖੀ ਸਰਕਾਰ ਹੈ ਜਿਸ ਵਿੱਚ ਉਦਯੋਗਪਤੀਆਂ ਲਈ ਅਸਲ ਸਿੰਗਲ ਵਿੰਡੋ ਸਿਸਟਮ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਮੌਕਿਆਂ ਦੀ ਧਰਤੀ ਹੈ ਅਤੇ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...