Editor-In-Chief

spot_imgspot_img

ਚੰਡੀਗੜ੍ ਵਿਖੇ ਅੱਜ ਸੰਯੁਕਤ ਕਿਸਾਨ ਮੋਰਚਾ ਦੀ ਇਕ ਅਹਿਮ ਮੀਟਿੰਗ ਹੋਈ

Date:

ਚੰਡੀਗੜ੍ਹ, 22 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):-  ਚੰਡੀਗੜ੍ਹ ਵਿਖੇ ਅੱਜ ਸੰਯੁਕਤ ਕਿਸਾਨ ਮੋਰਚਾ (United Kisan Morcha) ਦੀ ਇਕ ਅਹਿਮ ਮੀਟਿੰਗ ਹੋਈ,ਜਿਸ ਵਿੱਚ ਦੇਸ਼ ਭਰ ਦੇ ਕਈ ਰਾਜਾਂ ਦੇ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ,ਜਿਸ ਤੋਂ ਬਾਅਦ SKM ਵੱਲੋਂ ਐਲਾਨ ਕੀਤਾ ਗਿਆ ਕਿ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕਿਸਾਨ ਮਹਾਪੰਚਾਇਤ (Kisan Mahapanchayat) ਕਰਨਗੇ,26 ਫਰਵਰੀ ਨੂੰ ਦੇਸ਼ ਭਰ ਦੇ ਕਿਸਾਨਾਂ ਨੇ ਟਰੈਕਟਰ ਮਾਰਚ (Tractor March) ਕਰਨ ਦਾ ਫੈਸਲਾ ਕੀਤਾ ਹੈ,ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ (Farmer leader Balbir Singh Rajewal) ਨੇ ਕਿਹਾ ਕਿ ਹਰਿਆਣਾ ਪੁਲੀਸ ਨੇ ਪੰਜਾਬ ਸਰਹੱਦ ’ਤੇ ਕਾਰਵਾਈ ਕੀਤੀ ਹੈ,ਉਨ੍ਹਾਂ ਹਰਿਆਣਾ ਪੁਲੀਸ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ,ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ,ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ,ਸੰਯੁਕਤ ਕਿਸਾਨ ਮੋਰਚਾ ਨੇ ਪੀੜਤ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਵੀ ਮੰਗ ਕੀਤੀ ਹੈ,ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ,ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਅਸਤੀਫੇ ਦੀ ਵੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...