Editor-In-Chief

spot_imgspot_img

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ॥ ਕਲਿ ਤਾਰਣ ਗੁਰੁ ਨਾਨਕ ਆਇਆ॥

Date:

ਸ੍ਰੀ ਗੁਰੂ ਨਾਨਕ ਦੇਵ ਜੀ (ਪਹਿਲੇ ਨਾਨਕ, ਸਿੱਖੀ ਦੇ ਮੋਢੀ) ਦਾ ਜਨਮ 15 ਅਪ੍ਰੈਲ 1469 ਨੂੰ ਰਾਏਭੋਏ ਦੀ ਤਲਵੰਡੀ ਵਿਖੇ ਜਿਲ੍ਹਾ ਸੇਖਪੁਰਾ ਜੋ ਕਿ ਅੱਜ ਕੱਲ ਨਨਕਾਣਾ ਸਾਹਿਬ ਤੋਂ ਜਾਣੂ ਹੈ, ਵਿੱਚ ਹੋਇਆ ਸੀ। ਗੁਰੂ ਨਾਨਕ ਦੇਵ ਜੀ ਦਾ ਜਨਮ ਦਿਨ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਮਨਾਇਆ ਜਾਂਦਾ ਹੈ। ਕਈ ਵਿਦਵਾਨਾ ਦਾ ਕਹਿਣਾ ਹੈ ਕਿ ਗੁਰੂ ਨਾਨਕ ਦੇਵ ਜੀ ਦਾ ਜਨਮ 20 ਅਕਤੂਬਰ 1469 ਨੂੰ ਪਿਤਾ ਮਹਿਤਾ ਕਲਿਆਣ ਜੀ ਜੋ ਮਹਿਤਾ ਕਾਲੂ ਤੋਂ ਜਾਣੂ ਸਨ ਦੇ ਘਰ ਮਾਤਾ ਤ੍ਰਿਪਤਾ ਜੀ ਦੀ ਕੁਖੋਂ ਹੋਇਆ।

ਗੁਰੂ ਨਾਨਕ ਦੇਵ ਜੀ ਦੇ ਪਿਤਾ, ਮਹਿਤਾ ਕਾਲੂ, ਰਾਏ ਬੁਲਾਰ ਦੇ ਮੁੱਖ ਮੁਨਸ਼ੀ ਸਨ ਅਤੇ ਮਾਤਾ ਤ੍ਰਿਪਤਾ ਸਧਾਰਨ ਆਗਿਆਕਾਰੀ ਅਤੇ ਧਾਰਮਿਕ ਵਿਚਾਰਾਂ ਵਾਲੇ ਸਨ। ਬੇਬੇ ਨਾਨਕੀ (ਗੁਰੂ ਨਾਨਕ ਦੇਵ ਜੀ ਦੇ ਭੈਣ) ਗੁਰੂ ਜੀ ਨੂੰ ਬਹੁਤ ਪਿਆਰ ਅਤੇ ਸਤਿਕਾਰ ਦਿੰਦੇ ਸਨ। ਗੁਰੂ ਜੀ ਨਿਰਾਲੇ ਬਾਲਕ ਸਨ। ਪਰਮਾਤਮਾ ਨੇ ਉਹਨਾਂ ਨੂੰ ਧਾਰਮਿਕ ਵਿਚਾਰਾਂ ਵਾਲਾ ਅਤੇ ਵੱਡੀ ਸੋਚ ਦਾ ਮਾਲਕ ਬਣਾਇਆ। ਸਿਰਫ ਸੱਤ ਸਾਲ ਦੀ ਉਮਰ ਵਿਚ ਆਪ ਨੇ ਹਿੰਦੀ ਅਤੇ ਸੰਸਕ੍ਰਿਤ ਸਿੱਖੀ।

ਆਪ ਜੀ ਦੀ ਰੱਬ ਬਾਰੇ ਅਦਭੁੱਤ ਅਤੇ ਸੁਜੱਚੀ ਸੋਚ ਨੇ ਆਪਣੇ ਪਾਧੇ ਨੂੰ ਹੈਰਾਨ ਕਰ ਦਿੱਤਾ। 13 ਸਾਲ ਦੀ ਉਮਰ ਵਿਚ ਆਪ ਨੇ ਪਾਰਸੀ ਸਿੱਖੀ ਅਤੇ 16 ਸਾਲ ਦੀ ਉਮਰ ਵਿੱਚ ਆਪ ਆਪਣੇ ਇਲਾਕੇ ਵਿੱਚ ਸਭ ਤੋਂ ਵੱਧ ਗਿਆਨ ਵਾਲੇ ਸਨ। ਗੁਰੂ ਜੀ ਦਾ ਵਿਆਹ ਮਾਤਾ ਸੁੱਲਖਣੀ ਜੀ ਨਾਲ ਹੋਇਆ। ਜਿਹਨਾਂ ਨੇ ਦੋ ਬਾਲਕਾਂ ਸ੍ਰੀ ਚੰਦ ਅਤੇ ਲੱਖਮੀ ਦਾਸ ਜੀ ਨੂੰ ਜਨਮ ਦਿੱਤਾ। ਸੰਨ 1504 ਵਿਚ ਗੁਰੂ ਜੀ ਦੀ ਵੱਡੀ ਭੈਣ ਬੇਬੇ ਨਾਨਕੀ ਉਹਨਾਂ ਨੂੰ ਸੁਲਤਾਨਪੁਰ ਲੋਧੀ ਲੈ ਗਏ। ਜਿਥੇ ਉਹਨਾਂ ਦੇ ਪਤੀ ਜੈ ਰਾਮ ਜੀ ਨੇ ਗੁਰੂ ਜੀ ਨੂੰ ਇਲਾਕੇ ਦੇ ਨਵਾਬ ਦੌਲਤ ਖਾਂ ਲੋਧੀ ਦੇ ਮੋਦੀ ਖਾਨੇ ਵਿਚ ਨੌਕਰੀ ਲਗਵਾ ਦਿੱਤੀ।

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ॥ ਕਲਿ ਤਾਰਣ ਗੁਰੁ ਨਾਨਕ ਆਇਆ॥

38 ਸਾਲ (1504) ਦੀ ਉਮਰ ਵਿੱਚ ਜਦੋਂ ਗੁਰੂ ਜੀ ਵੈਈਂ ਨਦੀ ਵਿਚ ਇਸ਼ਨਾਨ ਲਈ ਉਹਨਾਂ ਨੂੰ ਇਲਾਹੀ ਫਰਮਾਨ (ਅਕਾਸ਼ਬਾਣੀ) ਸੁਣੀ ਜੋ ਕਿ ਸੁਲਤਾਨਪੁਰ ਲੋਧੀ ਦੇ ਨੇੜੇ ਹੈ ਗੁਰੂ ਜੀ ਦੇ ਇਸ਼ਨਾਨ ਕਰਨ ਤੋਂ ਬਾਅਦ ਸਭ ਤੋਂ ਪਹਿਲੀ ਇਹ ਤੁਕ ਉਚਾਰੀ “ਨਾ ਕੋਈ ਹਿੰਦੂ, ਨਾ ਕੋਈ ਮੁਸਲਮਾਨ” ਗੁਰੂ ਜੀ ਨੇ ਇੱਕ ਅਲੱਗ ਧਰਮ (ਜਿਸ ਨੁੰ ਸਿੱਖੀ ਕਿਹਾ ਜਾਂਦਾ ਹੈ) ਦੇ ਪ੍ਰਚਾਰ ਲਈ ਕਈ ਉਦਾਸੀਆਂ ਧਾਰੀਆਂ। ਗੁਰੂ ਜੀ ਪੰਜਾਬ ਦੀਆਂ ਕਈ ਥਾਵਾਂ ‘ਤੇ ਜਾਣ ਤੋਂ ਬਾਅਦ ਚਾਰ ਲੰਮੀਆਂ (ਅਲੱਗ ਅਲੱਗ ਦਿਸ਼ਾਵਾਂ ਵਿੱਚ, ਦੇਸ਼ਾਂ ਅਤੇ ਪਰਦੇਸ਼ਾਂ ਵਿੱਚ ਗਏ) ਯਾਤਰਾਵਾਂ ਕੀਤੀਆਂ।

ਇਸ ਦੌਰਾਨ ਉਹ ਕਈ ਧਾਰਮਿਕ ਸਥਾਨਾਂ ‘ਤੇ ਵੀ ਗਏ ਅਤੇ ਸਿੱਖੀ ਦਾ ਪ੍ਰਚਾਰ ਕੀਤਾ। ਗੁਰੂ ਜੀ ਦੁਆਰਾ ਇਹ ਯਾਤਰਾਵਾਂ ਨੂੰ ਹੀ ਚਾਰ ਉਦਾਸੀਆਂ ਦਾ ਨਾਮ ਦਿੱਤਾ ਗਿਆ। ਇਹਨਾਂ ਚਾਰ ਉਦਾਸੀਆਂ ਦੌਰਾਨ ਆਪ ਜਿਹੜੇ ਅਲੱਗ ਅਲੱਗ ਸਥਾਨਾਂ ‘ਤੇ ਗਏ ਉਹਨਾਂ ਵਿੱਚੋਂ ਕੁਰੂਕਸ਼ੇਤਰ, ਹਰਿਦੁਆਰ, ਜੋਸ਼ੀ ਮੱਠ, ਰਾੜਾ ਸਾਹਿਬ, ਗੋਰਖ ਮੱਠ (ਨਾਨਕ ਮੱਠ), ਅਯੁੱਧਿਆ, ਪ੍ਰਯਾਗ, ਵਾਰਾਨਸੀ, ਗਯਾ, ਪਟਨਾ ਦੁੱਗਰੀ ਅਤੇ ਗੁਹਾਟੀ (ਆਸਾਮ) ਢਾਕਾ, ਪੂਰੀ, ਕੱਟਕ, ਰਾਮੇਸ਼ਵਰਮ, ਸਿ਼ਲੋਂਗ, ਬਿਦਰ, ਬਰੋਚ, ਸੋਮਨਾਥ, ਦਵਾਰਕਾ, ਉਜੈਨ, ਅਜਮੇਰ, ਮਥੁਰਾ, ਤਲਵੰਡੀ, ਲਾਹੌਰ, ਸੁਲਤਾਨਪੁਰ, ਬਿਲਾਸਪੁਰ, ਰਿਵਾਲਸਰ, ਜਵਾਲਾਜੀ, ਤਿੱਬਤ, ਲੱਦਾਖ, ਕਾਰਗਿਲ, ਅਮਰਨਾਥ, ਸ੍ਰੀਨਗਰ ਅਤੇ ਬਰਮੁੱਲਾ ਆਦਿ ਪ੍ਰਮੁੱਖ ਹਨ।

ਇਹਨਾਂ ਤੋਂ ਇਲਾਵਾ ਆਪ ਜੀ ਨੇ ਮੁਸਲਮਾਨਾਂ ਦੇ ਧਾਰਮਿਕ ਸਥਾਨਾਂ ‘ਤੇ ਵੀ ਗਏ ਜਿਹਨਾਂ ਵਿਚੋਂ ਮੱਕਾ, ਮਦੀਨਾ, ਬਗਦਾਦ, ਮੁਲਤਾਨ, ਪੇਸ਼ਾਵਰ, ਸਖਰ, ਸੋਨ ਮਿਆਨੀ ਹਿੰਗਲਾਜ ਆਦਿ ਪ੍ਰਮੁੱਖ ਹਨ। ਕਈਆਂ ਦਾ ਕਹਿਣਾ ਹੈ ਕਿ ਗੁਰੂ ਜੀ ਸਮੁੰਦਰੀ ਰਾਸਤੇ ਤੋਂ ਮੱਕਾ ਗਏ। ਗੁਰੂ ਜੀ ਸਿਆਰ, ਤੁਰਕੀ ਅਤੇ ਤੇਹਰਾਨ (ਇਰਾਨ ਦੀ ਰਾਜਧਾਨ) ਵਿੱਚ ਵੀ ਗਏ। ਤੇਹਰਾਨ ਤੋਂ ਬਾਅਦ ਗੁਰੂ ਜੀ ਬੱਗੀ ਦੇ ਰਾਸਤਿਓ ਕਾਬੁਲ, ਕੰਧਾਰ ਅਤੇ ਜਲਾਲਾਬਾਦ ਵੀ ਗਏ।

ਗੁਰੂ ਜੀ ਦੀ ਉਦਾਸੀਆਂ ਦਾ ਮੁੱਖ ਉਪਦੇਸ਼ ਲੋਕਾਂ ਨੂੰ ਉਸ ਅਕਾਲ ਪੁਰਖ (ਪ੍ਰਮਾਤਮਾ) ਦੇ ਪ੍ਰਤੀ ਜਾਗਰੂਕ ਕਰਵਾਉਣਾ ਅਤੇ ਸਿੱਖੀ ਨੂੰ ਸਥਾਪਤ ਕਰਨਾ ਸੀ। ਸਿੱਖ ਧਰਮ ਨੂੰ ਫੈਲਾਉਣ ਲਈ ਕਈ ਮਦਰੱਸੇ (ਸਕੂਲ) ਖੋਲੇ ਜਿਹੜੇ ਕਿ ਮੰਜੀ ਸਾਹਿਬ ਦੇ ਨਾਮ ਤੋਂ ਜਾਣੂ ਸਨ। ਇਹਨਾਂ ਲਈ ਗੁਰੂ ਜੀ ਨੇ ਯੋਗ ਸ਼ਰਧਾਲੂ ਦੀ ਨਿਯੁਕਤੀ ਮੁੱਖ ਪ੍ਰਚਾਰਕ ਦੇ ਰੂਪ ਵਿੱਚ ਕੀਤੀ। ਸਿੱਖੀ ਦਾ ਬੀਜ ਭਾਰਤ ਅਤੇ ਪ੍ਰਦੇਸ਼ਾਂ ਵਿੱਚ ਬੜੇ ਸੁਚੱਜੇ ਢੰਗ ਨਾਲ ਬੀਜਿਆ।

ਅੰਤ ਸਮੇਂ ਨੂੰ ਵੇਖਦਿਆਂ ਹੋਇਆ ਗੁਰੂ ਜੀ ਨੇ ਆਪਣੇ ਦੋਹਾਂ ਪੁੱਤਰਾਂ ਨੂੰ ਪਰਖਣ ਤੋਂ ਬਾਅਦ ਗੁਰੂਗੱਦੀ ਭਾਈ ਲਹਿਣਾ ਜੀ (ਗੁਰੂ ਅੰਗਦ ਦੇਵ) ਨੁੰ 1539 ਵਿਚ ਸੌਂਪ ਦਿੱਤੀ। ਕੁਝ ਦਿਨ ਬਾਅਦ 22 ਸਤੰਬਰ 1539 ਨੂੰ ਗੁਰੂ ਅਕਾਲ ਚਲਾਣਾ ਕਰ ਗਏ। ਇਸ ਤਰ੍ਹਾਂ ਅਕਾਲ ਪੁਰਖ ਦੇ ਅਵਤਾਰ ਦੀ ਸੰਸਾਰਕ ਯਾਤਰਾ ਪੂਰੀ ਹੋਈ। ਉਹਨਾਂ ਨੇ ਤਿਆਗ ਅਤੇ ਯੋਗ (ਵੇਦਾਂ ਅਤੇ ਹਿੰਦੂ ਦੀ ਜਾਤ ਪ੍ਰਥਾ) ਦਾ ਅੰਤ ਕੀਤਾ।

ਗੁਰੂ ਜੀ ਨੇ ਗ੍ਰਹਿਸਥੀ ਜੀਵਨ ਵਿਚ ਰਹਿੰਦੇ ਹੋਏ ਮਾਇਆ ਤੋਂ ਨਿਰਲੇਪ ਰਹਿਣ ਲਈ ਪ੍ਰੇਰਿਆ। ਮਾਨਵਤਾ ਦੀ ਸੇਵਾ ਕੀਰਤ ਸੰਤਿਸੰਗ ਅਤੇ ਇੱਕ ਹੀ ਅਕਾਲ ਪੁਰਖ ਤੇ ਭਰੋਸਾ ਰੱਖਣਾ ਸਿੱਖ ਧਰਮ ਲਈ ਮੁੱਢਲੇ ਸਿਧਾਂਤ ਬਣਾਏ। ਇਸ ਤਰ੍ਹਾਂ ਉਹਨਾਂ ਨੇ ਸਿੱਖੀ ਦੀ ਨੀਂਹ ਰੱਖੀ। ਗੁਰੂ ਜੀ ਨੇ ਬੜੇ ਸੋਹਣੇ ਸ਼ਬਦਾਂ ਵਿਚ ਅਕਾਲ ਪੁਰਖ ਦੇ ਬਾਰੇ ਦੱਸਿਆ ਕਿ ਉਹ ਸਭ ਤੋ਼ ਵੱਡਾ, ਸਭ ਤੋਂ ਤਾਕਤਵਰ, ਸਰਵ ਵਿਆਪਕ ਅਤੇ ਸੱਚਾ ਹੈ, ਉਹਨਾਂ ਨੇ ਪ੍ਰਰਮਾਤਮਾ ਦੀ ਵਡਿਆਈ ਮੂਲ ਮੰਤਰ ਵਿੱਚ ਹੇਠ ਲਿਖੇ ਅਨੁਸਾਰ ਕੀਤੀ:

ੴ ਸਤਿਨਾਮੁ ਕਰਤਾ ਪੁਰਖ, ਨਿਰਭਉ ਨਿਰਵੈਰੁ, ਅਕਾਲ ਮੂਰਤਿ, ਅਜੂਨੀ ਸੈਭੰ, ਗੁਰ ਪ੍ਰਸਾਦਿ
ਜਪੁ
ਆਦਿ ਸਚੁ, ਜੁਗਾਦਿ ਸਚੁ, ਨਾਨਕ ਹੋਸੀ ਵੀ ਸਚੁ! “

ਜਿਹਨਾਂ ਨੂੰ ਸਿੱਖਾਂ ਦੇ ਪੰਜਵੇ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਿਲ ਕੀਤਾ। ਗੁਰੂ ਜੀ ਪੁਰਨ ਸੰਗੀਤਕਾਰ ਵੀ ਸਨ। ਉਹਨਾਂ ਨੇ ਮਰਦਾਨਾ ਜੀ ਨਾਲ ਕਈ ਰਾਗਾਂ ਦਾ ਉਚਾਰਣ ਕੀਤਾ। ਜੋ ਕਿ ਪਸ਼ੂ ਬੁੱਧੀ ਵਾਲੇ ਜੀਵਾਂ ਜਿਵੇਂ ਕਿ ਬਾਬਰ, ਚੋਰ ਲੁਟੇਰੇ ਅਤੇ ਠੱਗਾਂ ਨੂੰ ਵੀ ਮੋਹ ਲੈਂਦਾ ਸੀ। ਗੁਰੂ ਜੀ ਇੱਕ ਸਮਾਜ ਸੁਧਾਰਕ ਕ੍ਰਾਤੀਕਾਰੀ ਵੀ ਸਨ। ਗੁਰੂ ਅਰਜਨ ਦੇਵ ਜੀ ਨੇ ਗੁਰੂ ਨਾਨਕ ਦੇਵ ਜੀ ਨੂੰ ਪ੍ਰਤੱਖ ਪ੍ਰਮਾਤਮਾ ਦਾ ਰੂਪ ਕਿਹਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਕਿਸਾਨਾਂ ਅੰਦੋਲਨ ‘ਤੇ ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਜਵਾਬ ਦਿੱਤਾ

ਚੰਡੀਗੜ੍ਹ, 21 ਫਰਵਰੀ 2024,(ਹਰਪ੍ਰੀਤ ਸਿੰਘ ਜੱਸੋਵਾਲ):– ਕਿਸਾਨਾਂ ਅੰਦੋਲਨ ‘ਤੇ...

ਪੰਜਾਬ ਪੁਲਿਸ ਨੇ ਕਿਸਾਨ ਤੇ ਨੌਜਵਾਨ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ

ਚੰਡੀਗੜ੍ਹ, 21 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):-  ਕਿਸਾਨਾਂ ਅਤੇ...

Farmers Protest News: ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ 5ਵੇਂ ਗੇੜ ਦੀ ਮੀਟਿੰਗ ਦਾ ਸੱਦਾ

ਨਵੀਂ ਦਿੱਲੀ, 21 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ...