Editor-In-Chief

spot_imgspot_img

ਵਿਸ਼ਵ ਗੱਤਕਾ ਫੈਡਰੇਸ਼ਨ ਦਾ ਟੀਚਾ ਗੱਤਕੇ ਨੂੰ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ : ਹਰਜੀਤ ਗਰੇਵਾਲ

Date:

· ਬਿਹਤਰੀਨ ਸਿਖਲਾਈ ਲਈ ਕੌਮਾਂਤਰੀ ਗੱਤਕਾ ਟ੍ਰੇਨਿੰਗ ਤੇ ਖੋਜ ਅਕੈਡਮੀ ਸਥਾਪਿਤ ਕਰਨ ਦੀ ਯੋਜਨਾ

· ਗੱਤਕੇ ਦੀ ਪ੍ਰਫੁੱਲਤਾ ਲਈ ਹਰਜੀਤ ਗਰੇਵਾਲ ਤੇ ਦੀਪ ਸਿੰਘ ਦਾ ਅਮਰੀਕਾ ਚ ਸਨਮਾਨ

ਚੰਡੀਗੜ੍ਹ 17 ਜੁਲਾਈ (ਹਰਪ੍ਰੀਤ ਸਿੰਘ ਜੱਸੋਵਾਲ):-  ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਵੱਕਾਰੀ ਨੈਸ਼ਨਲ ਖੇਡਾਂ ਵਿੱਚ ਸ਼ਾਮਿਲ ਕਰਾਉਣ ਪਿੱਛੋਂ ਹੁਣ ਅਗਲਾ ਟੀਚਾ ਪੜਾਅਵਾਰ ਏਸ਼ੀਆਈ ਖੇਡਾਂ, ਕਾਮਨਵੈਲਥ ਖੇਡਾਂ ਤੇ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ ਹੈ। ਇਸ ਤੋਂ ਇਲਾਵਾ ਗੱਤਕਾ ਆਫੀਸ਼ੀਅਲਾਂ ਨੂੰ ਢੁੱਕਵੀਂ ਸਿਖਲਾਈ ਦੇਣ ਤੇ ਵਿਗਿਆਨਿਕ ਖੋਜਾਂ ਲਈ ਉਨ੍ਹਾਂ ਵੱਲੋਂ ਕੌਮਾਂਤਰੀ ਪੱਧਰ ਦੀ ਇੱਕ ਬਿਹਤਰੀਨ ਗੱਤਕਾ ਟ੍ਰੇਨਿੰਗ ਤੇ ਰਿਸਰਚ ਅਕੈਡਮੀ ਸਥਾਪਿਤ ਕਰਨ ਦੀ ਯੋਜਨਾ ਵੀ ਹੈ।

ਗੱਤਕਾ ਖੇਡ ਦੀ ਪ੍ਰਫੁੱਲਤਾ ਲਈ ਆਪਣੇ ਵਿਸ਼ਵ ਦੌਰੇ ਦੌਰਾਨ ਅਮਰੀਕਾ ਪੁੱਜੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਨੇ ਇਹ ਐਲਾਨ ਗੁਰਦਵਾਰਾ ਸਾਹਿਬ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ, ਪਲੇਨਫੀਲਡ, ਇੰਡਿਆਨਾ ਵਿਖੇ ਇੱਕ ਮੀਟਿੰਗ ਦੌਰਾਨ ਕੀਤਾ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ. ਦੀਪ ਸਿੰਘ ਅਤੇ ਭਾਈ ਮੁਖਤਿਆਰ ਸਿੰਘ ਮੁਖੀ ਟੋਡਰਵਾਲ , ਬਾਬਾ ਮਨਮੋਹਨ ਸਿੰਘ ਬਾਰਨ, ਪਟਿਆਲਾ, ਸ. ਅਮਰਦੀਪ ਸਿੰਘ, ਚੇਅਰਮੈਨ ਗੁਰਦੁਆਰਾ ਸ਼੍ਰੀ ਹਰਗੋਬਿੰਦ ਸਾਹਿਬ, ਗ੍ਰੀਨਵੁੱਡ, ਇੰਡੀਆਨਾ, ਯੂਐਸਏ ਅਤੇ ਸ. ਸਿਮਰਨਜੀਤ ਸਿੰਘ ਵੀ ਹਾਜਰ ਸਨ।

ਇਸ ਮੌਕੇ ਉਕਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਹਰਜੀਤ ਸਿੰਘ ਗਰੇਵਾਲ ਅਤੇ ਡਾ. ਦੀਪ ਸਿੰਘ ਨੂੰ ਗੱਤਕੇ ਨੂੰ ਕੌਮੀ ਪੱਧਰ ਉੱਤੇ ਮਾਨਤਾ ਦਿਵਾਉਣ ਅਤੇ ਅਣਥੱਕ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ ਵੀ ਕੀਤਾ ਗਿਆ।ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਮਈ ਮਹੀਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਉੱਦਮ ਸਦਕਾ ਭਾਰਤੀ ਓਲੰਪਿਕ ਐਸੋਸੀਏਸ਼ਨ ਵੱਲੋਂ ਗੱਤਕੇ ਨੂੰ ਬਤੌਰ ਖੇਡ ਵਜੋਂ ਮਾਨਤਾ ਦਿੰਦਿਆਂ 37ਵੀਆਂ ਨੈਸ਼ਨਲ ਖੇਡਾਂ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਗੱਤਕਾ ਖੇਡ ਨੂੰ ਖੇਲੋ ਇੰਡੀਆ ਯੁਵਾ ਖੇਡਾਂ, ਆਲ ਇੰਡੀਆ ਅੰਤਰ ਯੂਨੀਵਰਸਿਟੀ ਖੇਡਾਂ ਅਤੇ ਰਾਸ਼ਟਰੀ ਸਕੂਲ ਖੇਡਾਂ ਵਿੱਚ ਵੀ ਸ਼ਾਮਿਲ ਕਰਵਾਇਆ ਜਾ ਚੁੱਕਾ ਹੈ।

ਗੱਤਕਾ ਪ੍ਰਮੋਟਰ ਸ. ਗਰੇਵਾਲ, ਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਗੱਤਕੇ ਨੂੰ ਪੰਜਾਬ ਸਪੋਰਟਸ ਗ੍ਰੇਡੇਸ਼ਨ ਸੂਚੀ ਵਿੱਚ ਸ਼ਾਮਿਲ ਕਰਾਉਣ ਸਦਕਾ ਗੱਤਕਾ ਖਿਡਾਰੀ ਵੀ ਸਰਕਾਰੀ ਨੌਕਰੀਆਂ ਵਿੱਚ ਭਰਤੀ ਹੋਣ ਸਮੇਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਦਾਖਲੇ ਵੇਲੇ 3 ਫ਼ੀਸਦ ਖੇਡ ਕੋਟੇ ਦੇ ਤਹਿਤ ਲਾਭ ਲੈਣ ਦੇ ਯੋਗ ਹੋਏ ਹਨ। ਇਸ ਤੋਂ ਇਲਾਵਾ ਛੋਟੇ ਬੱਚਿਆਂ ਦੀ ਜਾਣਕਾਰੀ ਹਿੱਤ ਸਕੂਲੀ ਸਿਲੇਬਸ ਦੀ ਪੰਜਵੀਂ ਤੇ ਦਸਵੀਂ ਜਮਾਤ ਦੀ ਪਾਠ ਪੁਸਤਕ ਵਿੱਚ ਗੱਤਕੇ ਬਾਰੇ ਇੱਕ ਪਾਠ (ਲੈਸਨ) ਸ਼ਾਮਲ ਕਰਵਾਇਆ ਹੈ।

ਉਨ੍ਹਾਂ ਦੱਸਿਆ ਕਿ ਇਸ ਦੌਰੇ ਦੌਰਾਨ ਵੱਖ-ਵੱਖ ਮੁਲਕਾਂ ਅਤੇ ਸਟੇਟਾਂ ਵਿੱਚ ਗੱਤਕਾ ਅਖਾੜਿਆਂ ਅਤੇ ਗੁਰੂ ਘਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਤਾਂ ਜੋ ਗੱਤਕੇ ਦਾ ਕੌਮਾਂਤਰੀ ਪੱਧਰ ਉੱਤੇ ਢੁੱਕਵਾਂ ਪ੍ਰਚਾਰ ਅਤੇ ਪਸਾਰ ਕਰਦੇ ਹੋਏ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਸਕੇ ਅਤੇ ਗੱਤਕਾ ਖੇਡ ਨੂੰ ਕੌਮਾਂਤਰੀ ਪੱਧਰ ਦੀਆਂ ਖੇਡਾਂ ਵਿੱਚ ਸ਼ਾਮਿਲ ਕਰਵਾਇਆ ਜਾ ਸਕੇ।

ਇਸ ਮੌਕੇ ਗੱਲਬਾਤ ਕਰਦਿਆਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ. ਦੀਪ ਸਿੰਘ ਨੇ ਖੁਲਾਸਾ ਕੀਤਾ ਕਿ ਗੱਤਕਾ ਫੈਡਰੇਸ਼ਨ ਯੂਐਸਏ ਵੱਲੋਂ ਅਮਰੀਕਾ ਦੇ ਸਾਰੇ ਰਾਜਾਂ ਵਿੱਚ ਰਾਜ ਪੱਧਰੀ ਗੱਤਕਾ ਐਸੋਸੀਏਸ਼ਨਾਂ ਦਾ ਗਠਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਅਮਰੀਕਾ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਨ ਕਮੇਟੀਆਂ ਨਾਲ ਜੁੜ ਕੇ ਨਵੇਂ ਉੱਥੇ ਨਵੇਂ ਗੱਤਕਾ ਸਿਖਲਾਈ ਕੇਂਦਰ/ ਅਖਾੜੇ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਸਮੂਹ ਹਾਜ਼ਰੀਨ ਨੇ ਗੱਤਕਾ ਫੈਡਰੇਸ਼ਨ ਅਮਰੀਕਾ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਫੋਟੋ ਕੈਪਸ਼ਨ :
ਭਾਈ ਮੁਖਤਿਆਰ ਸਿੰਘ ਮੁਖੀ, ਬਾਬਾ ਮਨਮੋਹਨ ਸਿੰਘ ਬਾਰਨ ਤੇ ਹੋਰ ਮੋਹਤਬਰ ਇੰਡੀਆਨਾ ਵਿਖੇ ਹਰਜੀਤ ਸਿੰਘ ਗਰੇਵਾਲ ਤੇ ਡਾ. ਦੀਪ ਸਿੰਘ ਨੂੰ ਸਨਮਾਨਿਤ ਕਰਦੇ ਹੋਏ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...