CHANDIGARH,17 JULY,(HARPREET SINGH JASSOWAL):- ਪੰਜਾਬ ‘ਚ ਅਗਲੇ 2 ਦਿਨਾਂ ਤੱਕ ਸਾਰੇ ਜ਼ਿਲ੍ਹਿਆਂ ‘ਚ ਮੀਂਹ ਪਵੇਗਾ। ਮੌਸਮ ਵਿਭਾਗ (Department of Meteorology) ਨੇ ਪੂਰੇ ਸੂਬੇ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹੜ੍ਹ ਕਾਰਨ ਸੂਬੇ ‘ਚ 32 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 3 ਲੋਕ ਲਾਪਤਾ ਹਨ।ਪੰਜਾਬ ਦੇ ਮਾਝੇ ਵਿੱਚ ਵੀ ਹੁਣ ਹੜ੍ਹਾਂ ਦਾ ਖ਼ਤਰਾ ਮੰਡਰਾ ਰਿਹਾ ਹੈ। ਪਠਾਨਕੋਟ ਨੇੜੇ ਰਣਜੀਤ ਸਾਗਰ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 4 ਮੀਟਰ ਹੇਠਾਂ ਰਹਿ ਗਿਆ ਹੈ। ਡੈਮ ਦਾ ਪਾਣੀ 523 ਮੀਟਰ ਤੱਕ ਪਹੁੰਚ ਗਿਆ ਹੈ। ਜਦਕਿ ਇਸ ਦਾ ਖਤਰੇ ਦਾ ਪੱਧਰ 527 ਮੀਟਰ ਹੈ। ਅਜਿਹੇ ‘ਚ ਫਲੱਡ ਗੇਟ ਕਿਸੇ ਵੀ ਸਮੇਂ ਖੁੱਲ੍ਹ ਸਕਦੇ ਹਨ।
ਜੇ ਰਣਜੀਤ ਸਾਗਰ ਡੈਮ (Ranjit Sagar Dam) ਦਾ ਪਾਣੀ ਛੱਡਿਆ ਜਾਂਦਾ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਰਾਵੀ ਦੇ ਪਾਣੀ ਦਾ ਪੱਧਰ ਵਧੇਗਾ। ਭਾਵੇਂ ਇਹ ਪਾਣੀ ਸਿੱਧਾ ਪਾਕਿਸਤਾਨ ਪਹੁੰਚ ਜਾਵੇਗਾ, ਪਰ ਇਸ ਤੋਂ ਪਹਿਲਾਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਰਾਵੀ ਦਰਿਆ ਦੇ ਨਾਲ ਲੱਗਦੇ ਪਿੰਡਾਂ ਵਿੱਚ ਹਾਲਾਤ ਵਿਗੜ ਜਾਣਗੇ।5 ਜ਼ਿਲ੍ਹੇ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੋਪੜ, ਪਟਿਆਲਾ, ਮੋਗਾ, ਲੁਧਿਆਣਾ, ਮੋਹਾਲੀ, ਨਵਾਂਸ਼ਹਿਰ, ਫਾਜ਼ਿਲਕਾ, ਜਲੰਧਰ, ਕਪੂਰਥਲਾ ਤੇ ਸੰਗਰੂਰ ਹੜ੍ਹਾਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਦੇ 1,414 ਪਿੰਡਾਂ ਵਿੱਚ ਹੜ੍ਹ ਦਾ ਪਾਣੀ ਦਾਖ਼ਲ ਹੋ ਗਿਆ ਹੈ।